ਟੌਪ ਸਲਾਈਡਰ ਲੋਡ ਹੋ ਰਿਹਾ ਹੈ...

ਪਰਮਿੰਦਰ ਸਿੰਘ ਝੋਟਾ ਕਤਲ ਕਾਂਡ : ਮੁਲਜ਼ਮ ਅਸ਼ਵਨੀ ਕੁਮਾਰ ਦਾ ਫਾਰਮਾਸਿਸਟ ਰਜਿਸਟ੍ਰੇਸ਼ਨ ਰੱਦ

Author Photo
Tasvire Riyasat ਤਸਵੀਰੇ-ਰਿਆਸਤ





ਮਾਨਸਾ / ਪੰਜਾਬ:

ਪਰਮਿੰਦਰ ਸਿੰਘ ਝੋਟਾ ਹੱਤਿਆਕਾਂਡ ਮਾਮਲੇ ਵਿੱਚ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਪੰਜਾਬ ਫਾਰਮੇਸੀ ਕੌਂਸਲ ਨੇ ਮਾਮਲੇ ਦੇ ਮੁੱਖ ਮੁਲਜ਼ਮ ਅਤੇ ਮੈਡੀਕਲ ਸਟੋਰ ਸੰਚਾਲਕ ਅਸ਼ਵਨੀ ਕੁਮਾਰ ਦਾ ਫਾਰਮਾਸਿਸਟ ਰਜਿਸਟ੍ਰੇਸ਼ਨ ਰੱਦ ਕਰ ਦਿੱਤਾ ਹੈ।


ਇਸ ਸਖ਼ਤ ਕਾਰਵਾਈ ਦੀ ਪੁਸ਼ਟੀ ਕਰਦਿਆਂ ਪੰਜਾਬ ਫਾਰਮੇਸੀ ਕੌਂਸਲ ਦੇ ਚੇਅਰਮੈਨ ਸੁਨੀਲ ਬੰਸਲ ਨੇ ਦੱਸਿਆ ਕਿ ਸਮਾਜਸੇਵੀ ਪਰਮਿੰਦਰ ਸਿੰਘ ਝੋਟਾ ਦੇ ਕਤਲ ਕੇਸ ਨੂੰ ਗੰਭੀਰਤਾ ਨਾਲ ਲੈਂਦਿਆਂ
ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅਸ਼ਵਨੀ ਕੁਮਾਰ ਨੂੰ 10 ਜੁਲਾਈ 2020 ਨੂੰ ਜਾਰੀ ਕੀਤਾ ਗਿਆ ਫਾਰਮਾਸਿਸਟ ਰਜਿਸਟ੍ਰੇਸ਼ਨ ਹੁਣ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪਰਮਿੰਦਰ ਸਿੰਘ ਝੋਟਾ ਹੱਤਿਆਕਾਂਡ ਨੂੰ ਲੈ ਕੇ ਲਗਾਤਾਰ ਇਨਸਾਫ਼ ਦੀ ਮੰਗ ਉੱਠ ਰਹੀ ਹੈ। ਫਾਰਮੇਸੀ ਕੌਂਸਲ ਵਲੋਂ ਕੀਤੀ ਗਈ ਇਸ ਪ੍ਰਸ਼ਾਸਨਿਕ ਕਾਰਵਾਈ ਨੂੰ ਮਾਮਲੇ ਵਿੱਚ ਇੱਕ ਅਹਿਮ ਮੋੜ ਮੰਨਿਆ ਜਾ ਰਹਾ ਹੈ। ਫਿਲਹਾਲ ਜਾਂਚ ਏਜੰਸੀਆਂ ਦੀ ਅਗਲੀ ਕਾਰਵਾਈ ਅਤੇ ਕਾਨੂੰਨੀ ਪ੍ਰਕਿਰਿਆ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।